Maninder khurmi

Maninder khurmi Consult with us for any kind of civil ,criminal and matrimonial disputes

Attended Training, At Chandighar Judicial Academy.  (Punjab State Legal Services Authority)
22/12/2024

Attended Training, At Chandighar Judicial Academy.
(Punjab State Legal Services Authority)

11/12/2024
On human rights day awareness camp at district jail,Barnala
10/12/2024

On human rights day awareness camp at district jail,Barnala

ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮਨਾਇਆ ਗਿਆ ਮਨੁੱਖੀ ਅਧਿਕਾਰ ਦਿਵਸ
ਬਰਨਾਲਾ, 10 ਦਸੰਬਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਬਰਨਾਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ। ਇਸ ਮੌਕੇ 'ਤੇ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਹਨਾਂ ਦੇ ਅਧਿਕਾਰਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਮੌਕੇ 'ਤੇ ਸ਼੍ਰੀ ਮਨਿੰਦਰ ਸਿੰਘ, ਸਹਾਇਕ ਲੀਗ਼ਲ ਏਡ ਡਿਫੈਂਸ ਕਾਉਂਸਲ, ਬਰਨਾਲਾ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਚਲਾਈ ਜਾ ਰਹੀ ਸਕੀਮ ਜਿਸ ਤਹਿਤ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਾ ਅਧਿਕਾਰ ਹੈ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ। ਇਸ ਮੌਕੇ 'ਤੇ ਲਗਭਗ 150 ਜੇਲ੍ਹ ਬੰਦੀ ਮੌਜੂਦ ਸਨ। ਇਸ ਮੌਕੇ 'ਤੇ ਜੇਲ੍ਹ ਸੁਪਰਡੈਂਟ, ਬਰਨਾਲਾ ਸ਼੍ਰੀ ਗੁਰਚਰਨ ਸਿੰਘ ਧਾਲੀਵਾਲ ਵੀ ਹਾਜ਼ਰ ਰਹੇ।

Justice⚖️⚖️
05/12/2024

Justice⚖️⚖️

⚖️⚖️
05/12/2024

⚖️⚖️

🙏🏻
03/03/2024

🙏🏻

17/08/2023

--ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਦਾ ਉਦਘਟਾਨ,
ਬਰਨਾਲਾ, 17 ਅਗਸਤ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਤਹਿਤ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ, ਦਫ਼ਤਰ ਦਾ ਉਦਘਾਟਨ ਅੱਜ ਵੀਡੀਓ ਕਾਨਫਰੰਸਿੰਗ ਰਾਂਹੀ ਸ੍ਰੀ ਰਵੀ ਸ਼ੰਕਰ ਝਾਅ, ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਵੱਲੋਂ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਇਸ ਮੌਕੇ ਸ੍ਰੀ ਬੀ.ਬੀ.ਐੱਸ. ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦਾ ਮੁੱਖ ਮੰਤਵ ਫੌਜਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟ੍ਰਾਇਲ ਅਤੇ ਅਪੀਲਾਂ ਵਿੱਚ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਲੀਗਲ ਏਡ ਡਿਫੈਂਸ ਕੌਂਸਲ, ਇੱਕ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਦੋ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ। ਉਹਨਾਂ ਆਮ ਜਨਤਾ ਨੂੰ ਇਸ ਦਫਤਰ ਰਾਹੀਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉੱਤੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਨਵੇਂ ਨਿਯੁਕਤ ਹੋਏ ਲੀਗਲ ਏਡ ਡੀਫੈਂਸ ਕੌਂਸਲ ਸਿਸਟਮ ਦੇ ਵਕੀਲ ਸ੍ਰੀ ਕੁਲਵੰਤ ਰਾਏ (ਚੀਫ ਲੀਗਲ ਏਡ ਡਿਫੈਂਸ ਕੌਂਸਲ), ਸ੍ਰੀ ਗੁਰਮੇਲ ਸਿੰਘ ਗਿੱਲ (ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ), ਮਿਸ. ਲਵਲੀਨ ਕੌਰ (ਸਹਾਇਕ ਲੀਗਲ ਏਡ ਡਿਫੈਂਸ ਕੌਂਸਲ), ਸ੍ਰੀ ਮਨਿੰਦਰ ਸਿੰਘ (ਸਹਾਇਕ ਲੀਗਲ ਏਡ ਡਿਫੈਂਸ ਕੌਂਸਲ) ਮੌਜੂਦ ਸਨ। DLSA Barnala

Address

Barnala

Opening Hours

Monday 10am - 4pm
Tuesday 10am - 4pm
Wednesday 10am - 4pm
Thursday 10am - 4pm
Friday 10am - 4pm
Saturday 10am - 4pm

Telephone

+919781623244

Website

Alerts

Be the first to know and let us send you an email when Maninder khurmi posts news and promotions. Your email address will not be used for any other purpose, and you can unsubscribe at any time.

Contact The Practice

Send a message to Maninder khurmi:

Share